ਪੰਜਾਬ ਵਿਚ ਬਾਰਿਸ਼ ਦੀ ਚੇਤਾਵਨੀ- ਪੰਜਾਬ ਵਿਚ ਦੋ ਦਿਨ ਭਾਰੀ ਮੀਂਹ, ਅੱਜ ਸ਼ਾਮ ਲਈ ਅਲਰਟ...
ਹੋਲੀ ਮੌਕੇ ਮੌਸਮ ਕਿਵੇਂ ਰਹੇਗਾ, ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ ਦਿੱਤਾ ਗਿਆ ਹੈ। ਪੰਜਾਬ, ਹਰਿਆਣਾ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਇਸ ਸਮੇਂ ਪੂਰੇ ਉੱਤਰ ਭਾਰਤ ‘ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਜੰਮੂ-ਕਸ਼ਮੀਰ ‘ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ।

ਮੌਸਮ ਚੇਤਾਵਨੀ- ਹੋਲੀ ਮੌਕੇ ਮੌਸਮ ਕਿਵੇਂ ਰਹੇਗਾ, ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ ਦਿੱਤਾ ਗਿਆ ਹੈ। ਪੰਜਾਬ, ਹਰਿਆਣਾ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਵੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਇਸ ਸਮੇਂ ਪੂਰੇ ਉੱਤਰ ਭਾਰਤ ‘ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਜੰਮੂ-ਕਸ਼ਮੀਰ ‘ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੂਰੇ ਉੱਤਰ ਭਾਰਤ ਵਿਚ 13 ਤੋਂ 15 ਮਾਰਚ ਦਰਮਿਆਨ ਰਹੇਗਾ। ਇਸ ਦੌਰਾਨ ਭਾਰੀ ਮੀਂਹ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਵਾਧੇ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ 16 ਮਾਰਚ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਤੇਜ਼ੀ ਨਾਲ ਵਧੇਗਾ।
ਮਾਰਚ ਵਿਚ ਵੀ ਪੱਛਮੀ ਗੜਬੜੀ ਦਾ ਅਸਰ
ਮੌਸਮ ਨਾਲ ਜੁੜੀਆਂ ਗਤੀਵਿਧੀਆਂ ਉਤੇ ਨਜ਼ਰ ਰੱਖਣ ਵਾਲੀ ਏਜੰਸੀ ਸਕਾਈਮੇਟ ਵੇਦਰ ਦੀ ਰਿਪੋਰਟ ਮੁਤਾਬਕ ਆਮ ਤੌਰ ਉਤੇ ਮਾਰਚ ਦੇ ਮਹੀਨੇ ‘ਚ ਪੱਛਮੀ ਗੜਬੜੀ ਦਾ ਪ੍ਰਭਾਵ ਪੂਰੇ ਦੇਸ਼ ‘ਚ ਘੱਟ ਜਾਂਦਾ ਹੈ, ਪਰ ਇਸ ਵਾਰ ਭੂਮੱਧ ਸਾਗਰ ਤੋਂ ਆਉਣ ਵਾਲੇ ਚੱਕਰਵਾਤੀ ਸਰਕੂਲੇਸ਼ਨ ਭਾਰਤ ਦੀ ਮੌਸਮ ਪ੍ਰਣਾਲੀ ਨੂੰ ਲਗਾਤਾਰ ਪ੍ਰਭਾਵਿਤ ਕਰ ਰਹੇ ਹਨ। ਪੱਛਮੀ ਈਰਾਨ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਮੁੰਦਰੀ ਤਲ ਤੋਂ 3.1 ਤੋਂ 9.6 ਕਿਲੋਮੀਟਰ ਦੇ ਵਿਚਕਾਰ ਪੱਛਮੀ ਗੜਬੜੀ ਨੂੰ ਚੱਕਰਵਾਤ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਦੱਖਣ-ਪੱਛਮੀ ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੱਕਰਵਾਤੀ ਸਰਕੂਲੇਸ਼ਨ ਚੱਲ ਰਿਹਾ ਹੈ।
ਇਕ ਪੱਛਮੀ ਗੜਬੜੀ ਮੱਧ ਅਤੇ ਉਪਰਲੇ Tropospheric ਪੱਧਰਾਂ ਉਤੇ ਪੱਛਮੀ ਈਰਾਨ ਉੱਤੇ ਚੱਕਰਵਾਤੀ ਸਰਕੂਲੇਸ਼ਨ (Cyclonic Circulation) ਦੇ ਰੂਪ ਵਿੱਚ ਹੈ। ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਮਾਰਚ ਮਹੀਨੇ ਵਿਚ ਜੰਮੂ-ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਜਾਰੀ ਹੈ। ਸ੍ਰੀਨਗਰ ਵਿੱਚ ਬਰਫੀਲੀਆਂ ਹਵਾਵਾਂ ਨੇ ਦਸਤਕ ਦਿੱਤੀ ਹੈ। 14 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਬਿਜਲੀ ਚਮਕਣ ਦੇ ਨਾਲ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਉੱਤਰਾਖੰਡ ਵਿੱਚ ਵੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ।